ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
673
ਪਾਵਨ ਅੰਗ 673 / 1430

ਧਨਾਸਰੀ ਮਹਲਾ ੫ ॥

ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥

ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹੀ ਬਿਪਰੀਤਿ ॥

੧॥

ਮਾਇਆ ਮੋਹ ਭੂਲੋ ਅਵਰੈ ਹੀਤ ॥

ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥

੧॥

ਰਹਾਉ ॥

ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥

ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥

੨॥

ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥

ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥

੩॥

ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥

ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥

੪॥

੯॥

ਧਨਾਸਰੀ ਮਹਲਾ ੫ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥

੧॥

ਤੁਮ੍ਹ ਕਰਹੁ ਦਇਆ ਮੇਰੇ ਸਾਈ ॥

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥

੧॥

ਰਹਾਉ ॥

ਤੁਮ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥

੨॥

ਤੁਮ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥

੩॥

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥

੪॥

੧੦॥

ਧਨਾਸਰੀ ਮਹਲਾ ੫ ॥

ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥

ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥

੧॥

ਪ੍ਰਭ ਕੀ ਓਟ ਗਹੀ ਤਉ ਛੂਟੋ ॥

ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥

੧॥

ਰਹਾਉ ॥

ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥

ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥

੨॥

ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥

ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥

੩॥

ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥

ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥

੪॥

ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥

ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥

੫॥

੧੧॥

ਧਨਾਸਰੀ ਮਹਲਾ ੫ ॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

SikhiAt.Net
673 ×