ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥
ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥
੨॥
੧੬॥
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥
ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥
੧॥
ਰਹਾਉ ॥
ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥
੧॥
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥
੨॥
੧੭॥
ਧਨਾਸਿਰੀ ਮਹਲਾ ੫ ॥
ਅਉਖਧੁ ਤੇਰੋ ਨਾਮੁ ਦਇਆਲ ॥
ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥
੧॥
ਰਹਾਉ ॥
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥
ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥
੧॥
ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥
ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥
੨॥
੧੮॥
ਰਾਗੁ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਹਾ ਹਾ ਪ੍ਰਭ ਰਾਖਿ ਲੇਹੁ ॥
ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥
੧॥
ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥
ਭਰਮ ਮੋਹ ਅਗਿਆਨ ਅੰਧਾਰ ॥
੧॥
ਊਚ ਨੀਚ ਸੂਖ ਦੂਖ ॥
ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥
੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥
ਪੰਚ ਦੂਤ ਸੰਗਿ ਮਹਾ ਅਸਾਧ ॥
੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥
ਨਾਨਕ ਜਾਨੁ ਸਦਾ ਹਰਿ ਨੇਰਾ ॥
੪॥
੧॥
੧੯॥
ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥
੧॥
ਸਾਧੂ ਸੰਗਿ ਭਜਹੁ ਗੁਪਾਲ ॥
ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥
ਰਹਾਉ ॥
ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥
ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥
੨॥
ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥
ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥
੩॥
ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥