Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
678
Pavan Ang 678 of 1430

ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥

੪॥

੩॥

੨੭॥

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥

੧॥

ਤੁਮ ਘਰਿ ਆਵਹੁ ਮੇਰੇ ਮੀਤ ॥

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥

ਰਹਾਉ ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥

੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥

੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥

੪॥

੪॥

੨੮॥

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥

ਰਹਾਉ ॥

ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥

੧॥

ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥

੨॥

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥

੩॥

੧॥

੨੯॥

ਧਨਾਸਰੀ ਮਹਲਾ ੫ ॥

ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥

ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥

ਰਹਾਉ ॥

ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥

ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥

੧॥

ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥

ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥

੨॥

੨॥

੩੦॥

SikhiAt.Net
678 ×