ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
683
ਪਾਵਨ ਅੰਗ 683 / 1430

ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥

ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥

੧॥

ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥

ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥

੨॥

੨੦॥

੫੧॥

ਧਨਾਸਰੀ ਮਃ ੫ ॥

ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥

ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥

੧॥

ਰਹਾਉ ॥

ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥

ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥

੧॥

ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥

ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥

੨॥

੨੧॥

੫੨॥

ਧਨਾਸਰੀ ਮਹਲਾ ੫ ਘਰੁ ੯ ਪੜਤਾਲ ੴ ਸਤਿਗੁਰ ਪ੍ਰਸਾਦਿ ॥

ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥

ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥

ਰਹਾਉ ॥

ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥

ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥

੧॥

ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥

ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥

੨॥

੧॥

੫੩॥

ਧਨਾਸਰੀ ਮਹਲਾ ੫ ॥

ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥

ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥

੧॥

ਰਹਾਉ ॥

ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥

ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥

੧॥

ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥

ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥

੨॥

੨॥

੫੪॥

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥

ਰਹਾਉ ॥

ਵਡੈ ਭਾਗਿ ਭੇਟੇ ਗੁਰਦੇਵਾ ॥

ਕੋਟਿ ਪਰਾਧ ਮਿਟੇ ਹਰਿ ਸੇਵਾ ॥

੧॥

SikhiAt.Net
683 ×