ਜਨਮੁ ਪਦਾਰਥੁ ਦੁਬਿਧਾ ਖੋਵੈ ॥
ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥
੬॥
ਕਹਤਉ ਪੜਤਉ ਸੁਣਤਉ ਏਕ ॥
ਧੀਰਜ ਧਰਮੁ ਧਰਣੀਧਰ ਟੇਕ ॥
ਜਤੁ ਸਤੁ ਸੰਜਮੁ ਰਿਦੈ ਸਮਾਏ ॥
ਚਉਥੇ ਪਦ ਕਉ ਜੇ ਮਨੁ ਪਤੀਆਏ ॥
੭॥
ਸਾਚੇ ਨਿਰਮਲ ਮੈਲੁ ਨ ਲਾਗੈ ॥
ਗੁਰ ਕੈ ਸਬਦਿ ਭਰਮ ਭਉ ਭਾਗੈ ॥
ਸੂਰਤਿ ਮੂਰਤਿ ਆਦਿ ਅਨੂਪੁ ॥
ਨਾਨਕੁ ਜਾਚੈ ਸਾਚੁ ਸਰੂਪੁ ॥
੮॥
੧॥
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
ਜਹ ਦੇਖਾ ਤਹ ਅਵਰੁ ਨ ਕੋਇ ॥
੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥
੧॥
ਰਹਾਉ ॥
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
ਅਕਥੁ ਕਥਾਵੈ ਸਬਦਿ ਮਿਲਾਵੈ ॥
ਹਰਿ ਕੇ ਲੋਗ ਅਵਰ ਨਹੀ ਕਾਰਾ ॥
ਸਾਚਉ ਠਾਕੁਰੁ ਸਾਚੁ ਪਿਆਰਾ ॥
੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥
ਸੋ ਸਾਚਾ ਮਿਲਿ ਸਾਚੇ ਰਾਚਾ ॥
ਸੇਵਕੁ ਪ੍ਰਭ ਕੈ ਲਾਗੈ ਪਾਇ ॥
ਸਤਿਗੁਰੁ ਪੂਰਾ ਮਿਲੈ ਮਿਲਾਇ ॥
੩॥
ਆਪਿ ਦਿਖਾਵੈ ਆਪੇ ਦੇਖੈ ॥
ਹਠਿ ਨ ਪਤੀਜੈ ਨਾ ਬਹੁ ਭੇਖੈ ॥
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥
੪॥
ਪੜਿ ਪੜਿ ਭੂਲਹਿ ਚੋਟਾ ਖਾਹਿ ॥
ਬਹੁਤੁ ਸਿਆਣਪ ਆਵਹਿ ਜਾਹਿ ॥
ਨਾਮੁ ਜਪੈ ਭਉ ਭੋਜਨੁ ਖਾਇ ॥
ਗੁਰਮੁਖਿ ਸੇਵਕ ਰਹੇ ਸਮਾਇ ॥
੫॥
ਪੂਜਿ ਸਿਲਾ ਤੀਰਥ ਬਨ ਵਾਸਾ ॥
ਭਰਮਤ ਡੋਲਤ ਭਏ ਉਦਾਸਾ ॥
ਮਨਿ ਮੈਲੈ ਸੂਚਾ ਕਿਉ ਹੋਇ ॥
ਸਾਚਿ ਮਿਲੈ ਪਾਵੈ ਪਤਿ ਸੋਇ ॥
੬॥
ਆਚਾਰਾ ਵੀਚਾਰੁ ਸਰੀਰਿ ॥
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
ਪਲ ਪੰਕਜ ਮਹਿ ਕੋਟਿ ਉਧਾਰੇ ॥
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥
੭॥
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
ਨਾਨਕ ਸਹਜਿ ਭਾਇ ਗੁਣ ਗਾਇ ॥
੮॥
੨॥
ਧਨਾਸਰੀ ਮਃ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥
੧॥
ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥
ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥
੧॥
ਰਹਾਉ ॥
ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥