Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
690
Pavan Ang 690 of 1430

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

੧॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

ਕਦੇ ਨ ਵਿਸਾਰੀ ਅਨਦਿਨੁ ਸਮ੍ਹਾਰੀ ਜਾ ਨਾਮੁ ਲਈ ਤਾ ਜੀਵਾ ॥

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥

੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥

੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥

੫॥

੧॥

SikhiAt.Net
690 ×