ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥
ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥
੧॥
ਸੋ ਦਿਨੁ ਆਵਨ ਲਾਗਾ ॥
ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥
੧॥
ਰਹਾਉ ॥
ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥
ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥
੨॥
ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥
੩॥
੨॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥
੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥
੧॥
ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥
੨॥
੩॥
ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥
ਓਛੇ ਤਪ ਕਰਿ ਬਾਹੁਰਿ ਐਬੋ ॥
੧॥
ਕਿਆ ਮਾਂਗਉ ਕਿਛੁ ਥਿਰੁ ਨਾਹੀ ॥
ਰਾਮ ਨਾਮ ਰਖੁ ਮਨ ਮਾਹੀ ॥
੧॥
ਰਹਾਉ ॥
ਸੋਭਾ ਰਾਜ ਬਿਭੈ ਬਡਿਆਈ ॥
ਅੰਤਿ ਨ ਕਾਹੂ ਸੰਗ ਸਹਾਈ ॥
੨॥
ਪੁਤ੍ਰ ਕਲਤ੍ਰ ਲਛਮੀ ਮਾਇਆ ॥
ਇਨ ਤੇ ਕਹੁ ਕਵਨੈ ਸੁਖੁ ਪਾਇਆ ॥
੩॥
ਕਹਤ ਕਬੀਰ ਅਵਰ ਨਹੀ ਕਾਮਾ ॥
ਹਮਰੈ ਮਨ ਧਨ ਰਾਮ ਕੋ ਨਾਮਾ ॥
੪॥
੪॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥
੧॥
ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥
੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥
੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥
੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥
੪॥
੫॥
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥
੧॥
ਹਮਰੋ ਕਰਤਾ ਰਾਮੁ ਸਨੇਹੀ ॥
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥
੧॥
ਰਹਾਉ ॥