Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
695
Pavan Ang 695 of 1430

ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ੴ ਸਤਿਗੁਰ ਪ੍ਰਸਾਦਿ ॥

ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥

ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥

੧॥

ਰਹਾਉ ॥

ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥

ਕੁਲ ਜਨ ਮਧੇ ਮਿਲ੍ਯਿ ਸਾਰਗ ਪਾਨ ਰੇ ॥

ਕਰਮ ਕਰਿ ਕਲੰਕੁ ਮਫੀਟਸਿ ਰੀ ॥

੧॥

ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥

ਕਰਮ ਕਰਿ ਅਰੁਣ ਪਿੰਗੁਲਾ ਰੀ ॥

੨॥

ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥

ਕਰਮ ਕਰਿ ਕਪਾਲੁ ਮਫੀਟਸਿ ਰੀ ॥

੩॥

ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥

ਕਰਮ ਕਰਿ ਖਾਰੁ ਮਫੀਟਸਿ ਰੀ ॥

੪॥

ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥

ਕਰਮ ਕਰਿ ਕਛਉਟੀ ਮਫੀਟਸਿ ਰੀ ॥

੫॥

ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥

ਬਦਤਿ ਤ੍ਰਿਲੋਚਨ ਰਾਮ ਜੀ ॥

੬॥

੧॥

ਸ੍ਰੀ ਸੈਣੁ ॥

ਧੂਪ ਦੀਪ ਘ੍ਰਿਤ ਸਾਜਿ ਆਰਤੀ ॥

ਵਾਰਨੇ ਜਾਉ ਕਮਲਾ ਪਤੀ ॥

੧॥

ਮੰਗਲਾ ਹਰਿ ਮੰਗਲਾ ॥

ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥

੧॥

ਰਹਾਉ ॥

ਊਤਮੁ ਦੀਅਰਾ ਨਿਰਮਲ ਬਾਤੀ ॥

ਤੁਹੀਂ ਨਿਰੰਜਨੁ ਕਮਲਾ ਪਾਤੀ ॥

੨॥

ਰਾਮਾ ਭਗਤਿ ਰਾਮਾਨੰਦੁ ਜਾਨੈ ॥

ਪੂਰਨ ਪਰਮਾਨੰਦੁ ਬਖਾਨੈ ॥

੩॥

ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥

ਸੈਨੁ ਭਣੈ ਭਜੁ ਪਰਮਾਨੰਦੇ ॥

੪॥

੨॥

ਪੀਪਾ ॥

ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥

ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥

੧॥

ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥

ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥

੧॥

ਰਹਾਉ ॥

ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥

ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥

੨॥

੩॥

ਧੰਨਾ ॥

ਗੋਪਾਲ ਤੇਰਾ ਆਰਤਾ ॥

ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥

੧॥

ਰਹਾਉ ॥

ਦਾਲਿ ਸੀਧਾ ਮਾਗਉ ਘੀਉ ॥

ਹਮਰਾ ਖੁਸੀ ਕਰੈ ਨਿਤ ਜੀਉ ॥

ਪਨ੍ਹੀਆ ਛਾਦਨੁ ਨੀਕਾ ॥

ਅਨਾਜੁ ਮਗਉ ਸਤ ਸੀ ਕਾ ॥

੧॥

ਗਊ ਭੈਸ ਮਗਉ ਲਾਵੇਰੀ ॥

ਇਕ ਤਾਜਨਿ ਤੁਰੀ ਚੰਗੇਰੀ ॥

ਘਰ ਕੀ ਗੀਹਨਿ ਚੰਗੀ ॥

ਜਨੁ ਧੰਨਾ ਲੇਵੈ ਮੰਗੀ ॥

੨॥

੪॥

SikhiAt.Net
695 ×