Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
696
Pavan Ang 696 of 1430

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥

੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥

ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥

੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥

੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥

੪॥

੧॥

ਜੈਤਸਰੀ ਮਹਲਾ ੪ ॥

ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥

ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥

੧॥

ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥

ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥

ਰਹਾਉ ॥

ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥

ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥

੨॥

ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥

ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥

੩॥

ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥

ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥

੪॥

੨॥

SikhiAt.Net
696 ×