Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
704
Pavan Ang 704 of 1430

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥

ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥

ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥

ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥

ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥

੩॥

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥

ਵਰੁ ਲੋੜੀਦਾ ਆਇਆ ਵਜੀ ਵਾਧਾਈ ॥

ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥

ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥

ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥

੪॥

੧॥

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥

ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥

੧॥

ਛੰਤੁ ॥

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥

ਕੇਤੇ ਗਨਉ ਅਸੰਖ ਅਵਗਣ ਮੇਰਿਆ ॥

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥

ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥

ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥

ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥

੧॥

ਸਲੋਕੁ ॥

ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥

ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥

੨॥

ਛੰਤੁ ॥

ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥

ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥

ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥

ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥

ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥

ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥

੨॥

ਸਲੋਕੁ ॥

ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥

ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥

੩॥

ਛੰਤੁ ॥

ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥

ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥

ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥

ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥

ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥

ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥

੩॥

SikhiAt.Net
704 ×