Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
707
Pavan Ang 707 of 1430

ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥

੨॥

ਪਉੜੀ ॥

ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥

ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥

ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥

ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥

ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥

੫॥

ਸਲੋਕ ॥

ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥

ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥

੧॥

ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥

ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥

੨॥

ਪਉੜੀ ॥

ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥

ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥

ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥

ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥

ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥

੬॥

ਸਲੋਕ ॥

ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥

ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥

੧॥

ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥

ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥

੨॥

ਪਉੜੀ ॥

ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥

ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥

ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥

ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥

ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥

੭॥

ਸਲੋਕ ॥

ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥

ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥

੧॥

ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥

ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥

੨॥

ਪਉੜੀ ॥

ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥

ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥

ਆਰਜਾ ਗਈ ਵਿਹਾਇ ਧੰਧੈ ਧਾਇਆ ॥

ਪੂਰਨ ਭਏ ਨ ਕਾਮ ਮੋਹਿਆ ਮਾਇਆ ॥

ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥

੮॥

ਸਲੋਕ ॥

ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥

ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥

੧॥

ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥

ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥

੨॥

ਪਉੜੀ ॥

ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥

ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥

SikhiAt.Net
707 ×