ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥
ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥
੧॥
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥
ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥
੨॥
੫॥
੧੦॥
ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥
੧॥
ਰਹਾਉ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥
੧॥
ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥
ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥
੨॥
੬॥
੧੧॥
ਟੋਡੀ ਮਃ ੫ ॥
ਕਿਰਪਨ ਤਨ ਮਨ ਕਿਲਵਿਖ ਭਰੇ ॥
ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥
੧॥
ਰਹਾਉ ॥
ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥
ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥
੧॥
ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥
ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥
੨॥
੭॥
੧੨॥
ਟੋਡੀ ਮਹਲਾ ੫ ॥
ਹਰਿ ਕੇ ਚਰਨ ਕਮਲ ਮਨਿ ਧਿਆਉ ॥
ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥
੧॥
ਰਹਾਉ ॥
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥
੧॥
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥
੨॥
੮॥
੧੩॥
ਟੋਡੀ ਮਹਲਾ ੫ ॥
ਹਰਿ ਹਰਿ ਨਾਮੁ ਸਦਾ ਸਦ ਜਾਪਿ ॥
ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥
੧॥
ਰਹਾਉ ॥
ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹਾਲੇ ਬਿਨਸੇ ਸੋਗ ਸੰਤਾਪ ॥
ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥
੧॥
ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥
ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥
੨॥
੯॥
੧੪॥
ਟੋਡੀ ਮਹਲਾ ੫ ॥
ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥
੧॥
ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥
੧॥