Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
714
Pavan Ang 714 of 1430

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥

ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥

੧॥

ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥

ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥

੨॥

੫॥

੧੦॥

ਟੋਡੀ ਮਹਲਾ ੫ ॥

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥

ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥

੧॥

ਰਹਾਉ ॥

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥

ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥

੧॥

ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥

ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥

੨॥

੬॥

੧੧॥

ਟੋਡੀ ਮਃ ੫ ॥

ਕਿਰਪਨ ਤਨ ਮਨ ਕਿਲਵਿਖ ਭਰੇ ॥

ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥

੧॥

ਰਹਾਉ ॥

ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥

ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥

੧॥

ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥

ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥

੨॥

੭॥

੧੨॥

ਟੋਡੀ ਮਹਲਾ ੫ ॥

ਹਰਿ ਕੇ ਚਰਨ ਕਮਲ ਮਨਿ ਧਿਆਉ ॥

ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥

੧॥

ਰਹਾਉ ॥

ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥

ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥

੧॥

ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥

ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥

੨॥

੮॥

੧੩॥

ਟੋਡੀ ਮਹਲਾ ੫ ॥

ਹਰਿ ਹਰਿ ਨਾਮੁ ਸਦਾ ਸਦ ਜਾਪਿ ॥

ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥

੧॥

ਰਹਾਉ ॥

ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹਾਲੇ ਬਿਨਸੇ ਸੋਗ ਸੰਤਾਪ ॥

ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥

੧॥

ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥

ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥

੨॥

੯॥

੧੪॥

ਟੋਡੀ ਮਹਲਾ ੫ ॥

ਸ੍ਵਾਮੀ ਸਰਨਿ ਪਰਿਓ ਦਰਬਾਰੇ ॥

ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥

੧॥

ਰਹਾਉ ॥

ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥

ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥

੧॥

SikhiAt.Net
714 ×