ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥
ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥
ਰਹਾਉ ॥
ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥
ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥
੧॥
ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥
ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥
੨॥
੧॥
੨੦॥
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੀ ਪ੍ਰੀਤਿ ॥
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥
ਰਹਾਉ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥
੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥
੨॥
੨॥
੨੧॥
ਟੋਡੀ ਮਹਲਾ ੫ ॥
ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥
ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥
ਰਹਾਉ ॥
ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥
ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥
੧॥
ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥
ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥
੨॥
੩॥
੨੨॥
ਟੋਡੀ ਮਹਲਾ ੫ ॥
ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਰਹਾਉ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥
੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥
੨॥
੪॥
੨੩॥
ਟੋਡੀ ਮਃ ੫ ॥
ਮਾਈ ਮੇਰੇ ਮਨ ਕੀ ਪਿਆਸ ॥
ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥
ਰਹਾਉ ॥
ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥
ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥
੧॥
ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥