ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥
੨॥
੫॥
੨੪॥
ਟੋਡੀ ਮਹਲਾ ੫ ॥
ਹਰਿ ਹਰਿ ਪਤਿਤ ਪਾਵਨ ॥
ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥
ਰਹਾਉ ॥
ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥
ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥
੧॥
ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥
ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥
੨॥
੬॥
੨੫॥
ਟੋਡੀ ਮਹਲਾ ੫ ॥
ਮਾਈ ਮਾਇਆ ਛਲੁ ॥
ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥
ਰਹਾਉ ॥
ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥
ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥
੧॥
ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥
ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥
੨॥
੭॥
੨੬॥
ਟੋਡੀ ਮਹਲਾ ੫ ॥
ਮਾਈ ਚਰਨ ਗੁਰ ਮੀਠੇ ॥
ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥
ਰਹਾਉ ॥
ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥
ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥
੧॥
ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥
ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥
੨॥
੮॥
੨੭॥
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥
ਰਹਾਉ ॥
ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥
੧॥
ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥
ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥
੨॥
੯॥
੨੮॥
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੋ ਸੁਖੁ ॥
ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥
੧॥
ਰਹਾਉ ॥
ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥
੧॥
ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥
੨॥
੧੦॥
੨੯॥