Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
717
Pavan Ang 717 of 1430

ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥

੨॥

੫॥

੨੪॥

ਟੋਡੀ ਮਹਲਾ ੫ ॥

ਹਰਿ ਹਰਿ ਪਤਿਤ ਪਾਵਨ ॥

ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥

ਰਹਾਉ ॥

ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥

ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥

੧॥

ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥

ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥

੨॥

੬॥

੨੫॥

ਟੋਡੀ ਮਹਲਾ ੫ ॥

ਮਾਈ ਮਾਇਆ ਛਲੁ ॥

ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥

ਰਹਾਉ ॥

ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥

ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥

੧॥

ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥

ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥

੨॥

੭॥

੨੬॥

ਟੋਡੀ ਮਹਲਾ ੫ ॥

ਮਾਈ ਚਰਨ ਗੁਰ ਮੀਠੇ ॥

ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥

ਰਹਾਉ ॥

ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥

ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥

੧॥

ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥

ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥

੨॥

੮॥

੨੭॥

ਟੋਡੀ ਮਹਲਾ ੫ ॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥

ਰਹਾਉ ॥

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥

੧॥

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥

ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥

੨॥

੯॥

੨੮॥

ਟੋਡੀ ਮਹਲਾ ੫ ॥

ਮਾਈ ਮੇਰੇ ਮਨ ਕੋ ਸੁਖੁ ॥

ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥

੧॥

ਰਹਾਉ ॥

ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥

ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥

੧॥

ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥

ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥

੨॥

੧੦॥

੨੯॥

SikhiAt.Net
717 ×