ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
718
ਪਾਵਨ ਅੰਗ 718 / 1430

ਟੋਡੀ ਮਹਲਾ ੫ ॥

ਹਰਿ ਹਰਿ ਚਰਨ ਰਿਦੈ ਉਰ ਧਾਰੇ ॥

ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥

੧॥

ਰਹਾਉ ॥

ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥

ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥

੧॥

ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥

ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥

੨॥

੧੧॥

੩੦॥

ਟੋਡੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥

ਕਹਉ ਕਹਾ ਅਪਨੀ ਅਧਮਾਈ ॥

ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥

੧॥

ਰਹਾਉ ॥

ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥

ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥

੧॥

ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥

ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥

੨॥

੧॥

੩੧॥

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥

ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥

ਜਲ ਕੀ ਮਾਛੁਲੀ ਚਰੈ ਖਜੂਰਿ ॥

੧॥

ਕਾਂਇ ਰੇ ਬਕਬਾਦੁ ਲਾਇਓ ॥

ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥

੧॥

ਰਹਾਉ ॥

ਪੰਡਿਤੁ ਹੋਇ ਕੈ ਬੇਦੁ ਬਖਾਨੈ ॥

ਮੂਰਖੁ ਨਾਮਦੇਉ ਰਾਮਹਿ ਜਾਨੈ ॥

੨॥

੧॥

ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥

ਪਤਿਤ ਪਵਿਤ ਭਏ ਰਾਮੁ ਕਹਤ ਹੀ ॥

੧॥

ਰਹਾਉ ॥

ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥

ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਂ ॥

੧॥

ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥

ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥

੨॥

੨॥

ਤੀਨਿ ਛੰਦੇ ਖੇਲੁ ਆਛੈ ॥

੧॥

ਰਹਾਉ ॥

ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥

ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥

੧॥

ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥

ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥

੨॥

ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥

ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥

੩॥

ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥

ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥

੪॥

੩॥

SikhiAt.Net
718 ×