ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
719
ਪਾਵਨ ਅੰਗ 719 / 1430

ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥

ਸੁਨਿ ਮਨ ਅਕਥ ਕਥਾ ਹਰਿ ਨਾਮ ॥

ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥

੧॥

ਰਹਾਉ ॥

ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥

ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥

੧॥

ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥

ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥

੨॥

੧॥

ਬੈਰਾੜੀ ਮਹਲਾ ੪ ॥

ਮਨ ਮਿਲਿ ਸੰਤ ਜਨਾ ਜਸੁ ਗਾਇਓ ॥

ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥

੧॥

ਰਹਾਉ ॥

ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥

ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥

੧॥

ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥

ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥

੨॥

੨॥

ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥

੧॥

ਰਹਾਉ ॥

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥

੧॥

SikhiAt.Net
719 ×