ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
726
ਪਾਵਨ ਅੰਗ 726 / 1430

ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥

ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥

੧੦॥

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥

ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥

੧੧॥

ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥

ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥

੧੨॥

ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥

ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥

੧੩॥

ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥

ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥

੧੪॥

ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥

ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥

੧੫॥

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥

ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥

੧੬॥

ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥

ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥

੧੭॥

ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥

ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥

੧੮॥

ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥

ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥

੧੯॥

ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥

ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥

੨੦॥

ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥

ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥

੨੧॥

ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥

ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥

੨੨॥

੨॥

ਤਿਲੰਗ ਮਹਲਾ ੯ ਕਾਫੀ ੴ ਸਤਿਗੁਰ ਪ੍ਰਸਾਦਿ ॥

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥

ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥

੧॥

ਰਹਾਉ ॥

ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥

ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥

੧॥

ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥

ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥

੨॥

੧॥

ਤਿਲੰਗ ਮਹਲਾ ੯ ॥

ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥

ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥

੧॥

ਰਹਾਉ ॥

ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥

ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥

੧॥

SikhiAt.Net
726 ×