Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
727
Pavan Ang 727 of 1430

ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥

ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥

੨॥

੨॥

ਤਿਲੰਗ ਮਹਲਾ ੯ ॥

ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥

ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥

੧॥

ਰਹਾਉ ॥

ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥

ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥

੧॥

ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥

ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥

੨॥

ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥

ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥

੩॥

੩॥

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥

੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥

੧॥

ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥

੨॥

ਅਸਮਾਨ ਮ੍ਯਿਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥

੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥

੪॥

੧॥

ਨਾਮਦੇਵ ਜੀ ॥

ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥

ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥

੧॥

ਰਹਾਉ ॥

ਕਰੀਮਾਂ ਰਹੀਮਾਂ ਅਲਾਹ ਤੂ ਗਨੀਂ ॥

ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀਂ ॥

੧॥

ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥

ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥

੨॥

ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥

ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥

੩॥

੧॥

੨॥

ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥

ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥

ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥

੧॥

ਰਹਾਉ ॥

ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥

ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥

੧॥

ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥

ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥

੨॥

ਚੰਦੀਂ ਹਜਾਰ ਆਲਮ ਏਕਲ ਖਾਨਾਂ ॥

ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥

੩॥

ਅਸਪਤਿ ਗਜਪਤਿ ਨਰਹ ਨਰਿੰਦ ॥

ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥

੪॥

੨॥

੩॥

SikhiAt.Net
727 ×