ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥
ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥
੨॥
੨॥
ਤਿਲੰਗ ਮਹਲਾ ੯ ॥
ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥
ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥
੧॥
ਰਹਾਉ ॥
ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥
ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥
੧॥
ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥
ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥
੨॥
ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥
ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥
੩॥
੩॥
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥
੧॥
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥
੧॥
ਰਹਾਉ ॥
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥
੨॥
ਅਸਮਾਨ ਮ੍ਯਿਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥
੩॥
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥
੪॥
੧॥
ਨਾਮਦੇਵ ਜੀ ॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥
੧॥
ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨੀਂ ॥
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀਂ ॥
੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥
੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥
੩॥
੧॥
੨॥
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥
੧॥
ਰਹਾਉ ॥
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥
੧॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥
੨॥
ਚੰਦੀਂ ਹਜਾਰ ਆਲਮ ਏਕਲ ਖਾਨਾਂ ॥
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥
੩॥
ਅਸਪਤਿ ਗਜਪਤਿ ਨਰਹ ਨਰਿੰਦ ॥
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥
੪॥
੨॥
੩॥