ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
729
ਪਾਵਨ ਅੰਗ 729 / 1430

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥

੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥

੧॥

ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥

੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥

੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥

ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥

੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥

੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥

੬॥

੧॥

੩॥

ਸੂਹੀ ਮਹਲਾ ੧ ॥

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥

ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥

੧॥

ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥

੧॥

ਰਹਾਉ ॥

ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥

ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥

੨॥

ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥

ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥

੩॥

ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥

ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥

੪॥

ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥

ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥

੫॥

੨॥

੪॥

ਸੂਹੀ ਮਹਲਾ ੧ ॥

ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥

ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥

ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥

੧॥

ਤਿਨ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥

ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥

ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥

੨॥

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥

ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥

ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥

੩॥

ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥

ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥

ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥

੪॥

੩॥

੫॥

SikhiAt.Net
729 ×