ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
732
ਪਾਵਨ ਅੰਗ 732 / 1430

ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥

ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥

੧॥

ਰਹਾਉ ॥

ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥

ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥

੨॥

ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥

ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥

੩॥

ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥

ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥

੪॥

੩॥

ਸੂਹੀ ਮਹਲਾ ੪ ॥

ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥

ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥

੧॥

ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥

ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥

੧॥

ਰਹਾਉ ॥

ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥

ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥

੨॥

ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥

ਹਉਮੈ ਬਿਆਪਿਆ ਸਬਦੁ ਨ ਚੀਨ੍ਹੈ ਫਿਰਿ ਫਿਰਿ ਜੂਨੀ ਆਵੈ ॥

੩॥

ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥

ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥

੪॥

੪॥

ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥

ਹਰਿ ਹਰਿ ਨਾਮੁ ਪਦਾਰਥੁ ਪਾਈ ॥

੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥

੧॥

ਰਹਾਉ ॥

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥

੨॥

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

ਸਤਸੰਗਤਿ ਮਿਲਿ ਹਰਿ ਰਸੁ ਪਾਈ ॥

੩॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥

੪॥

੧॥

੫॥

ਸੂਹੀ ਮਹਲਾ ੪ ॥

ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥

ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥

੧॥

ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥

ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥

੧॥

ਰਹਾਉ ॥

ਹਰਿ ਰੰਗ ਕਉ ਲੋਚੈ ਸਭੁ ਕੋਈ ॥

ਗੁਰਮੁਖਿ ਰੰਗੁ ਚਲੂਲਾ ਹੋਈ ॥

੨॥

ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥

SikhiAt.Net
732 ×