ਜਿਸ ਨੋ ਲਾਇ ਲਏ ਸੋ ਲਾਗੈ ॥
ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥
ਦੁਰਮਤਿ ਜਾਇ ਪਰਮ ਪਦੁ ਪਾਏ ॥
ਗੁਰ ਪਰਸਾਦੀ ਨਾਮੁ ਧਿਆਏ ॥
੩॥
ਦੁਇ ਕਰ ਜੋੜਿ ਕਰਉ ਅਰਦਾਸਿ ॥
ਤੁਧੁ ਭਾਵੈ ਤਾ ਆਣਹਿ ਰਾਸਿ ॥
ਕਰਿ ਕਿਰਪਾ ਅਪਨੀ ਭਗਤੀ ਲਾਇ ॥
ਜਨ ਨਾਨਕ ਪ੍ਰਭੁ ਸਦਾ ਧਿਆਇ ॥
੪॥
੨॥
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥
ਮਾਨੈ ਹੁਕਮੁ ਤਜੈ ਅਭਿਮਾਨੈ ॥
ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥
੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥
ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥
੧॥
ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥
ਸੋਈ ਕਮਾਵੈ ਜੋ ਪ੍ਰਭ ਭਾਵੈ ॥
ਸਾ ਸੋਹਾਗਣਿ ਅੰਕਿ ਸਮਾਵੈ ॥
੨॥
ਗਰਬਿ ਗਹੇਲੀ ਮਹਲੁ ਨ ਪਾਵੈ ॥
ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥
ਕਰਮਹੀਣਿ ਮਨਮੁਖਿ ਦੁਖੁ ਪਾਵੈ ॥
੩॥
ਬਿਨਉ ਕਰੀ ਜੇ ਜਾਣਾ ਦੂਰਿ ॥
ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥
ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥
੪॥
੩॥
ਸੂਹੀ ਮਹਲਾ ੫ ॥
ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥
ਦਸ ਦਾਸੀ ਕਰਿ ਦੀਨੀ ਭਤਾਰਿ ॥
ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥
ਆਸ ਪਿਆਸੀ ਪਿਰ ਕਉ ਲੋੜੀ ॥
੧॥
ਕਵਨ ਕਹਾ ਗੁਨ ਕੰਤ ਪਿਆਰੇ ॥
ਸੁਘੜ ਸਰੂਪ ਦਇਆਲ ਮੁਰਾਰੇ ॥
੧॥
ਰਹਾਉ ॥
ਸਤੁ ਸੀਗਾਰੁ ਭਉ ਅੰਜਨੁ ਪਾਇਆ ॥
ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥
ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥
ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥
੨॥
ਗੁਣ ਕਾਮਣ ਕਰਿ ਕੰਤੁ ਰੀਝਾਇਆ ॥
ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥
ਸਭ ਤੇ ਊਚਾ ਮੰਦਰੁ ਮੇਰਾ ॥
ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥
੩॥
ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥
ਸੇਜ ਵਿਛਾਈ ਸਰਧ ਅਪਾਰਾ ॥
ਨਵ ਰੰਗ ਲਾਲੁ ਸੇਜ ਰਾਵਣ ਆਇਆ ॥
ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥
੪॥
੪॥
ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥
ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥
ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥
ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥
੧॥
ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥
ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥
੧॥
ਰਹਾਉ ॥
ਏਕਾ ਸੇਜ ਵਿਛੀ ਧਨ ਕੰਤਾ ॥
ਧਨ ਸੂਤੀ ਪਿਰੁ ਸਦ ਜਾਗੰਤਾ ॥
ਪੀਓ ਮਦਰੋ ਧਨ ਮਤਵੰਤਾ ॥
ਧਨ ਜਾਗੈ ਜੇ ਪਿਰੁ ਬੋਲੰਤਾ ॥
੨॥
ਭਈ ਨਿਰਾਸੀ ਬਹੁਤੁ ਦਿਨ ਲਾਗੇ ॥
ਦੇਸ ਦਿਸੰਤਰ ਮੈ ਸਗਲੇ ਝਾਗੇ ॥