ਕਰਣਹਾਰ ਕੀ ਸੇਵ ਨ ਸਾਧੀ ॥
੧॥
ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥
ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥
੧॥
ਰਹਾਉ ॥
ਤੂੰ ਦਾਤਾ ਪ੍ਰਭ ਅੰਤਰਜਾਮੀ ॥
ਕਾਚੀ ਦੇਹ ਮਾਨੁਖ ਅਭਿਮਾਨੀ ॥
੨॥
ਸੁਆਦ ਬਾਦ ਈਰਖ ਮਦ ਮਾਇਆ ॥
ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥
੩॥
ਦੁਖ ਭੰਜਨ ਜਗਜੀਵਨ ਹਰਿ ਰਾਇਆ ॥
ਸਗਲ ਤਿਆਗਿ ਨਾਨਕੁ ਸਰਣਾਇਆ ॥
੪॥
੧੩॥
੧੯॥
ਸੂਹੀ ਮਹਲਾ ੫ ॥
ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥
ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥
੧॥
ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥
ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥
੧॥
ਰਹਾਉ ॥
ਘੋਰ ਮਹਲ ਸਦਾ ਰੰਗਿ ਰਾਤਾ ॥
ਸੰਗਿ ਤੁਮ੍ਹਾਰੈ ਕਛੂ ਨ ਜਾਤਾ ॥
੨॥
ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥
ਅਤਿ ਕੁਚੀਲ ਮਿਲੈ ਜਮ ਡਾਂਡਾ ॥
੩॥
ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥
ਮਹਾ ਗਰਤ ਮਹਿ ਨਿਘਰਤ ਜਾਤਾ ॥
੪॥
ਨਾਨਕ ਕੀ ਅਰਦਾਸਿ ਸੁਣੀਜੈ ॥
ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥
੫॥
੧੪॥
੨੦॥
ਸੂਹੀ ਮਹਲਾ ੫ ॥
ਜੀਵਤ ਮਰੈ ਬੁਝੈ ਪ੍ਰਭੁ ਸੋਇ ॥
ਤਿਸੁ ਜਨ ਕਰਮਿ ਪਰਾਪਤਿ ਹੋਇ ॥
੧॥
ਸੁਣਿ ਸਾਜਨ ਇਉ ਦੁਤਰੁ ਤਰੀਐ ॥
ਮਿਲਿ ਸਾਧੂ ਹਰਿ ਨਾਮੁ ਉਚਰੀਐ ॥
੧॥
ਰਹਾਉ ॥
ਏਕ ਬਿਨਾ ਦੂਜਾ ਨਹੀ ਜਾਨੈ ॥
ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥
੨॥
ਜੋ ਕਿਛੁ ਕਰੈ ਸੋਈ ਭਲ ਮਾਨੈ ॥
ਆਦਿ ਅੰਤ ਕੀ ਕੀਮਤਿ ਜਾਨੈ ॥
੩॥
ਕਹੁ ਨਾਨਕ ਤਿਸੁ ਜਨ ਬਲਿਹਾਰੀ ॥
ਜਾ ਕੈ ਹਿਰਦੈ ਵਸਹਿ ਮੁਰਾਰੀ ॥
੪॥
੧੫॥
੨੧॥
ਸੂਹੀ ਮਹਲਾ ੫ ॥
ਗੁਰੁ ਪਰਮੇਸਰੁ ਕਰਣੈਹਾਰੁ ॥
ਸਗਲ ਸ੍ਰਿਸਟਿ ਕਉ ਦੇ ਆਧਾਰੁ ॥
੧॥
ਗੁਰ ਕੇ ਚਰਣ ਕਮਲ ਮਨ ਧਿਆਇ ॥
ਦੂਖੁ ਦਰਦੁ ਇਸੁ ਤਨ ਤੇ ਜਾਇ ॥
੧॥
ਰਹਾਉ ॥
ਭਵਜਲਿ ਡੂਬਤ ਸਤਿਗੁਰੁ ਕਾਢੈ ॥
ਜਨਮ ਜਨਮ ਕਾ ਟੂਟਾ ਗਾਢੈ ॥
੨॥
ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥
ਸੂਖ ਸਹਜ ਮਨਿ ਆਵੈ ਸਾਂਤਿ ॥
੩॥
ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥
ਨਾਨਕ ਗੁਰ ਕਉ ਸਦ ਬਲਿ ਜਾਵੈ ॥
੪॥
੧੬॥
੨੨॥
ਸੂਹੀ ਮਹਲਾ ੫ ॥
ਗੁਰ ਅਪੁਨੇ ਊਪਰਿ ਬਲਿ ਜਾਈਐ ॥
ਆਠ ਪਹਰ ਹਰਿ ਹਰਿ ਜਸੁ ਗਾਈਐ ॥
੧॥
ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥
੧॥
ਰਹਾਉ ॥
ਚਰਣ ਕਮਲ ਸਿਉ ਲਾਗੀ ਪ੍ਰੀਤਿ ॥
ਸਾਚੀ ਪੂਰਨ ਨਿਰਮਲ ਰੀਤਿ ॥
੨॥
ਸੰਤ ਪ੍ਰਸਾਦਿ ਵਸੈ ਮਨ ਮਾਹੀ ॥
ਜਨਮ ਜਨਮ ਕੇ ਕਿਲਵਿਖ ਜਾਹੀ ॥
੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਨਾਨਕੁ ਮਾਗੈ ਸੰਤ ਰਵਾਲਾ ॥
੪॥
੧੭॥
੨੩॥