ਹਰਿ ਚਰਣ ਗਹੇ ਨਾਨਕ ਸਰਣਾਇ ॥
੪॥
੨੨॥
੨੮॥
ਸੂਹੀ ਮਹਲਾ ੫ ॥
ਦੀਨੁ ਛਡਾਇ ਦੁਨੀ ਜੋ ਲਾਏ ॥
ਦੁਹੀ ਸਰਾਈ ਖੁਨਾਮੀ ਕਹਾਏ ॥
੧॥
ਜੋ ਤਿਸੁ ਭਾਵੈ ਸੋ ਪਰਵਾਣੁ ॥
ਆਪਣੀ ਕੁਦਰਤਿ ਆਪੇ ਜਾਣੁ ॥
੧॥
ਰਹਾਉ ॥
ਸਚਾ ਧਰਮੁ ਪੁੰਨੁ ਭਲਾ ਕਰਾਏ ॥
ਦੀਨ ਕੈ ਤੋਸੈ ਦੁਨੀ ਨ ਜਾਏ ॥
੨॥
ਸਰਬ ਨਿਰੰਤਰਿ ਏਕੋ ਜਾਗੈ ॥
ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥
੩॥
ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥
ਨਾਨਕੁ ਬੋਲੈ ਬੋਲਾਇਆ ਤੇਰਾ ॥
੪॥
੨੩॥
੨੯॥
ਸੂਹੀ ਮਹਲਾ ੫ ॥
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥
ਈਤ ਊਤ ਕੀ ਓਟ ਸਵਾਰੀ ॥
੧॥
ਸਦਾ ਸਦਾ ਜਪੀਐ ਹਰਿ ਨਾਮ ॥
ਪੂਰਨ ਹੋਵਹਿ ਮਨ ਕੇ ਕਾਮ ॥
੧॥
ਰਹਾਉ ॥
ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥
ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥
੨॥
ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥
ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥
੩॥
ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥
ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥
੪॥
੨੪॥
੩੦॥
ਸੂਹੀ ਮਹਲਾ ੫ ॥
ਗੁਰ ਪੂਰੇ ਜਬ ਭਏ ਦਇਆਲ ॥
ਦੁਖ ਬਿਨਸੇ ਪੂਰਨ ਭਈ ਘਾਲ ॥
੧॥
ਪੇਖਿ ਪੇਖਿ ਜੀਵਾ ਦਰਸੁ ਤੁਮ੍ਹਾਰਾ ॥
ਚਰਣ ਕਮਲ ਜਾਈ ਬਲਿਹਾਰਾ ॥
ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥
੧॥
ਰਹਾਉ ॥
ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥
ਪੂਰਬ ਕਰਮਿ ਲਿਖਤ ਧੁਰਿ ਪਾਈ ॥
੨॥
ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥
ਜਾਲਿ ਨ ਸਾਕਹਿ ਤੀਨੇ ਤਾਪ ॥
੩॥
ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹਾਰੇ ॥
ਨਾਨਕੁ ਮਾਗੈ ਦਾਨੁ ਪਿਆਰੇ ॥
੪॥
੨੫॥
੩੧॥
ਸੂਹੀ ਮਹਲਾ ੫ ॥
ਸੇ ਸੰਜੋਗ ਕਰਹੁ ਮੇਰੇ ਪਿਆਰੇ ॥
ਜਿਤੁ ਰਸਨਾ ਹਰਿ ਨਾਮੁ ਉਚਾਰੇ ॥
੧॥
ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥
ਸਾਧ ਗਾਵਹਿ ਗੁਣ ਸਦਾ ਰਸਾਲਾ ॥
੧॥
ਰਹਾਉ ॥
ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥
ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥
੨॥
ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥
ਤੂੰ ਦਾਤਾ ਪ੍ਰਭ ਦੇਵਣਹਾਰੁ ॥
੩॥
ਰਾਮ ਰਮਤ ਸੰਤਨ ਸੁਖੁ ਮਾਨਾ ॥
ਨਾਨਕ ਦੇਵਨਹਾਰ ਸੁਜਾਨਾ ॥
੪॥
੨੬॥
੩੨॥
ਸੂਹੀ ਮਹਲਾ ੫ ॥
ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥
ਮਿਥਿਆ ਮੋਹ ਬੰਧਹਿ ਨਿਤ ਪਾਰਚ ॥
੧॥
ਮਾਧਵੇ ਭਜੁ ਦਿਨ ਨਿਤ ਰੈਣੀ ॥
ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥
੧॥
ਰਹਾਉ ॥
ਕਰਤ ਬਿਕਾਰ ਦੋਊ ਕਰ ਝਾਰਤ ॥
ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥
੨॥
ਭਰਣ ਪੋਖਣ ਸੰਗਿ ਅਉਧ ਬਿਹਾਣੀ ॥