ਜੈ ਜਗਦੀਸ ਕੀ ਗਤਿ ਨਹੀ ਜਾਣੀ ॥
੩॥
ਸਰਣਿ ਸਮਰਥ ਅਗੋਚਰ ਸੁਆਮੀ ॥
ਉਧਰੁ ਨਾਨਕ ਪ੍ਰਭ ਅੰਤਰਜਾਮੀ ॥
੪॥
੨੭॥
੩੩॥
ਸੂਹੀ ਮਹਲਾ ੫ ॥
ਸਾਧਸੰਗਿ ਤਰੈ ਭੈ ਸਾਗਰੁ ॥
ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥
੧॥
ਸਿਮਰਿ ਸਿਮਰਿ ਜੀਵਾ ਨਾਰਾਇਣ ॥
ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥
੧॥
ਰਹਾਉ ॥
ਜੀਵਨ ਪਦਵੀ ਹਰਿ ਕਾ ਨਾਉ ॥
ਮਨੁ ਤਨੁ ਨਿਰਮਲੁ ਸਾਚੁ ਸੁਆਉ ॥
੨॥
ਆਠ ਪਹਰ ਪਾਰਬ੍ਰਹਮੁ ਧਿਆਈਐ ॥
ਪੂਰਬਿ ਲਿਖਤੁ ਹੋਇ ਤਾ ਪਾਈਐ ॥
੩॥
ਸਰਣਿ ਪਏ ਜਪਿ ਦੀਨ ਦਇਆਲਾ ॥
ਨਾਨਕੁ ਜਾਚੈ ਸੰਤ ਰਵਾਲਾ ॥
੪॥
੨੮॥
੩੪॥
ਸੂਹੀ ਮਹਲਾ ੫ ॥
ਘਰ ਕਾ ਕਾਜੁ ਨ ਜਾਣੀ ਰੂੜਾ ॥
ਝੂਠੈ ਧੰਧੈ ਰਚਿਓ ਮੂੜਾ ॥
੧॥
ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥
ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥
੧॥
ਰਹਾਉ ॥
ਹਰਿ ਕੇ ਦਾਸ ਹਰਿ ਸੇਤੀ ਰਾਤੇ ॥
ਰਾਮ ਰਸਾਇਣਿ ਅਨਦਿਨੁ ਮਾਤੇ ॥
੨॥
ਬਾਹ ਪਕਰਿ ਪ੍ਰਭਿ ਆਪੇ ਕਾਢੇ ॥
ਜਨਮ ਜਨਮ ਕੇ ਟੂਟੇ ਗਾਢੇ ॥
੩॥
ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥
ਨਾਨਕ ਦਾਸ ਹਰਿ ਸਰਣਿ ਦੁਆਰੇ ॥
੪॥
੨੯॥
੩੫॥
ਸੂਹੀ ਮਹਲਾ ੫ ॥
ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥
ਸਰਬ ਸੂਖ ਫਿਰਿ ਨਹੀ ਡੋੁਲਾਇਆ ॥
੧॥
ਗੁਰੂ ਧਿਆਇ ਹਰਿ ਚਰਨ ਮਨਿ ਚੀਨ੍ਹੇ ॥
ਤਾ ਤੇ ਕਰਤੈ ਅਸਥਿਰੁ ਕੀਨ੍ਹੇ ॥
੧॥
ਰਹਾਉ ॥
ਗੁਣ ਗਾਵਤ ਅਚੁਤ ਅਬਿਨਾਸੀ ॥
ਤਾ ਤੇ ਕਾਟੀ ਜਮ ਕੀ ਫਾਸੀ ॥
੨॥
ਕਰਿ ਕਿਰਪਾ ਲੀਨੇ ਲੜਿ ਲਾਏ ॥
ਸਦਾ ਅਨਦੁ ਨਾਨਕ ਗੁਣ ਗਾਏ ॥
੩॥
੩੦॥
੩੬॥
ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥
ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥
੧॥
ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥
ਏਕੋ ਨਾਮੁ ਮਨ ਮਹਿ ਪਰਵੇਸਾ ॥
੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥
ਨਾਨਕ ਉਧਰੇ ਹਰਿ ਗੁਰ ਸਰਣਾਈ ॥
੨॥
੩੧॥
੩੭॥
ਸੂਹੀ ਮਹਲਾ ੫ ਘਰੁ ੩ ॥
ਗੋਬਿੰਦਾ ਗੁਣ ਗਾਉ ਦਇਆਲਾ ॥
ਦਰਸਨੁ ਦੇਹੁ ਪੂਰਨ ਕਿਰਪਾਲਾ ॥
ਰਹਾਉ ॥
ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥
ਜੀਉ ਪਿੰਡੁ ਸਭੁ ਤੁਮਰਾ ਮਾਲਾ ॥
੧॥
ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥
ਨਾਨਕੁ ਜਾਚੈ ਸੰਤ ਰਵਾਲਾ ॥
੨॥
੩੨॥
੩੮॥
ਸੂਹੀ ਮਹਲਾ ੫ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
ਆਪੇ ਥੰਮੈ ਸਚਾ ਸੋਈ ॥
੧॥
ਹਰਿ ਹਰਿ ਨਾਮੁ ਮੇਰਾ ਆਧਾਰੁ ॥
ਕਰਣ ਕਾਰਣ ਸਮਰਥੁ ਅਪਾਰੁ ॥
੧॥
ਰਹਾਉ ॥
ਸਭ ਰੋਗ ਮਿਟਾਵੇ ਨਵਾ ਨਿਰੋਆ ॥
ਨਾਨਕ ਰਖਾ ਆਪੇ ਹੋਆ ॥
੨॥
੩੩॥
੩੯॥