ਸੂਹੀ ਮਹਲਾ ੫ ॥
ਦਰਸਨ ਕਉ ਲੋਚੈ ਸਭੁ ਕੋਈ ॥
ਪੂਰੈ ਭਾਗਿ ਪਰਾਪਤਿ ਹੋਈ ॥
ਰਹਾਉ ॥
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥
ਮਹਾ ਮੋਹਨੀ ਦੂਤਾ ਲਾਈ ॥
੧॥
ਪ੍ਰੇਮ ਬਿਛੋਹਾ ਕਰਤ ਕਸਾਈ ॥
ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥
੨॥
ਅਨਿਕ ਜਨਮ ਬੀਤੀਅਨ ਭਰਮਾਈ ॥
ਘਰਿ ਵਾਸੁ ਨ ਦੇਵੈ ਦੁਤਰ ਮਾਈ ॥
੩॥
ਦਿਨੁ ਰੈਨਿ ਅਪਨਾ ਕੀਆ ਪਾਈ ॥
ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥
੪॥
ਸੁਣਿ ਸਾਜਨ ਸੰਤ ਜਨ ਭਾਈ ॥
ਚਰਣ ਸਰਣ ਨਾਨਕ ਗਤਿ ਪਾਈ ॥
੫॥
੩੪॥
੪੦॥
ਰਾਗੁ ਸੂਹੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥
ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥
੧॥
ਰਹਾਉ ॥
ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥
ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥
੧॥
ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥
ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥
੨॥
ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥
ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥
੩॥
ਸਭੁ ਕਿਛੁ ਤੁਮ੍ਹਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥
ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥
੪॥
੧॥
੪੧॥
ਸੂਹੀ ਮਹਲਾ ੫ ॥
ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥
ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥
੧॥
ਰਹਾਉ ॥
ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥
ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥
੧॥
ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥
ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥
੨॥
ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥
ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥
੩॥
ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥
ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥
੪॥
੨॥
੪੨॥
ਸੂਹੀ ਮਹਲਾ ੫ ॥
ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥
ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥
੧॥
ਰਹਾਉ ॥
ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥
ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥
੧॥
ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥
ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥
੨॥
੩॥
੪੩॥