ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥
ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥
੪॥
੧॥
੪੭॥
ਰਾਗੁ ਸੂਹੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥
ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥
੧॥
ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹਾਰੀ ॥
ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥
੧॥
ਰਹਾਉ ॥
ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥
ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥
੨॥
ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥
ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥
੩॥
ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥
ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥
੪॥
੧॥
੪੮॥
ਸੂਹੀ ਮਹਲਾ ੫ ॥
ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥
ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥
੧॥
ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥
ਖੋਜਤ ਖੋਜਤ ਭਇਆ ਸਾਧਸੰਗੁ ਤਿਨ੍ਹ ਸਰਣਾਈ ਪਾਇਆ ॥
੧॥
ਰਹਾਉ ॥
ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥
ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥
੨॥
ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥
ਤਿਨ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥
੩॥
ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥
ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥
੪॥
੨॥
੪੯॥
ਸੂਹੀ ਮਹਲਾ ੫ ॥
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥
ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥
੧॥
ਸੰਤਹੁ ਸਾਗਰੁ ਪਾਰਿ ਉਤਰੀਐ ॥
ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥
੧॥
ਰਹਾਉ ॥
ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥
ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥
੨॥
ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ ਪੜਿਆ ਮੁਕਤਿ ਨ ਹੋਈ ॥
ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥
੩॥
ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥