Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
748
Pavan Ang 748 of 1430

ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥

੪॥

੩॥

੫੦॥

ਸੂਹੀ ਮਹਲਾ ੫ ॥

ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥

ਤਿਨ੍ਹ ਕੀ ਸੋਭਾ ਸਭਨੀ ਥਾਈ ਜਿਨ੍ਹ ਪ੍ਰਭ ਕੇ ਚਰਣ ਪਰਾਤੇ ॥

੧॥

ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥

ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥

੧॥

ਰਹਾਉ ॥

ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥

ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ਹ ਹਰਿ ਸਿਉ ਆਣਿ ਮਿਲਾਵੈ ॥

੨॥

ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥

ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥

੩॥

ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥

ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥

੪॥

੪॥

੫੧॥

ਸੂਹੀ ਮਹਲਾ ੫ ॥

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥

ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥

੧॥

ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥

ਤੇਰੀ ਟੇਕ ਭਰਵਾਸਾ ਤੁਮ੍ਹਰਾ ਜਪਿ ਨਾਮੁ ਤੁਮ੍ਹਾਰਾ ਉਧਰੇ ॥

੧॥

ਰਹਾਉ ॥

ਅੰਧ ਕੂਪ ਤੇ ਕਾਢਿ ਲੀਏ ਤੁਮ੍ਹ ਆਪਿ ਭਏ ਕਿਰਪਾਲਾ ॥

ਸਾਰਿ ਸਮ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥

੨॥

ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥

ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥

੩॥

ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥

ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥

੪॥

੫॥

੫੨॥

ਸੂਹੀ ਮਹਲਾ ੫ ॥

ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥

ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥

੧॥

ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥

ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥

੧॥

ਰਹਾਉ ॥

ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥

ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥

੨॥

ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥

ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥

੩॥

ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥

ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥

੪॥

੬॥

੫੩॥

ਸੂਹੀ ਮਹਲਾ ੫ ॥

SikhiAt.Net
748 ×