ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
750
ਪਾਵਨ ਅੰਗ 750 / 1430

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥

੧॥

ਰਹਾਉ ॥

ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ ਕਾ ਜਨਮ ਮਰਣ ਦੁਖੁ ਨਾਸਾ ॥

ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥

੨॥

ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥

ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥

੩॥

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥

ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥

੪॥

੧੦॥

੫੭॥

ਸੂਹੀ ਮਹਲਾ ੫ ॥

ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥

ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥

੧॥

ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥

ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥

੧॥

ਰਹਾਉ ॥

ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥

ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥

੨॥

ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥

ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥

੩॥

ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥

ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥

੪॥

੧੧॥

੫੮॥

ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਸਭਿ ਅਵਗਣ ਮੈ ਗੁਣੁ ਨਹੀ ਕੋਈ ॥

ਕਿਉ ਕਰਿ ਕੰਤ ਮਿਲਾਵਾ ਹੋਈ ॥

੧॥

ਨਾ ਮੈ ਰੂਪੁ ਨ ਬੰਕੇ ਨੈਣਾ ॥

ਨਾ ਕੁਲ ਢੰਗੁ ਨ ਮੀਠੇ ਬੈਣਾ ॥

੧॥

ਰਹਾਉ ॥

ਸਹਜਿ ਸੀਗਾਰ ਕਾਮਣਿ ਕਰਿ ਆਵੈ ॥

ਤਾ ਸੋਹਾਗਣਿ ਜਾ ਕੰਤੈ ਭਾਵੈ ॥

੨॥

ਨਾ ਤਿਸੁ ਰੂਪੁ ਨ ਰੇਖਿਆ ਕਾਈ ॥

ਅੰਤਿ ਨ ਸਾਹਿਬੁ ਸਿਮਰਿਆ ਜਾਈ ॥

੩॥

ਸੁਰਤਿ ਮਤਿ ਨਾਹੀ ਚਤੁਰਾਈ ॥

ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥

੪॥

ਖਰੀ ਸਿਆਣੀ ਕੰਤ ਨ ਭਾਣੀ ॥

ਮਾਇਆ ਲਾਗੀ ਭਰਮਿ ਭੁਲਾਣੀ ॥

੫॥

ਹਉਮੈ ਜਾਈ ਤਾ ਕੰਤ ਸਮਾਈ ॥

ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥

੬॥

ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥

ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥

੭॥

ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥

ਜੈ ਭਾਵੈ ਪਿਆਰਾ ਤੈ ਰਾਵੇਸੀ ॥

੮॥

੧॥

SikhiAt.Net
750 ×