ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
752
ਪਾਵਨ ਅੰਗ 752 / 1430

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥

੨॥

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥

ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥

੩॥

ਮੂਰਖ ਮਨ ਸਮਝਾਇ ਆਖਉ ਕੇਤੜਾ ॥

ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥

੪॥

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥

੫॥

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥

ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥

੬॥

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥

੭॥

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥

੮॥

੧॥

੩॥

ਸੂਹੀ ਮਹਲਾ ੧ ॥

ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥

ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥

੧॥

ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥

ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥

੧॥

ਰਹਾਉ ॥

ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥

ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥

੨॥

ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥

ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥

੩॥

ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥

ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥

੪॥

ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥

ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥

੫॥

ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥

ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥

੬॥

ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥

ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥

੭॥

ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥

ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥

੮॥

੨॥

੪॥

ਸੂਹੀ ਮਹਲਾ ੧ ॥

ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥

ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥

੧॥

ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥

ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥

੧॥

ਰਹਾਉ ॥

ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥

ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥

੨॥

ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥

ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥

੩॥

ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥

ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥

੪॥

ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥

SikhiAt.Net
752 ×