ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
755
ਪਾਵਨ ਅੰਗ 755 / 1430

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥

ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥

ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥

੧॥

ਵਾਹੁ ਮੇਰੇ ਸਾਹਿਬਾ ਵਾਹੁ ॥

ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥

੧॥

ਰਹਾਉ ॥

ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥

ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥

੨॥

ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥

ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥

੩॥

ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥

ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥

੪॥

ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥

ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥

੫॥

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥

ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥

੬॥

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥

ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥

੭॥

ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥

ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥

੮॥

ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥

ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥

੯॥

ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥

ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥

੧੦॥

ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥

ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥

੧੧॥

ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥

ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥

੧੨॥

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥

ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥

੧੩॥

ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥

ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥

੧੪॥

ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥

ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥

੧੫॥

ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥

ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥

੧੬॥

ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥

ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥

੧੭॥

SikhiAt.Net
755 ×