ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥
੧॥
ਰਹਾਉ ॥
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹਿ ॥
ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥
੨॥
ਨਾਮੁ ਧਿਆਇਨ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹਿ ॥
ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹਿ ॥
੩॥
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥
ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥
੪॥
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥
ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥
੫॥
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥
ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥
੬॥
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥
ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥
੭॥
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥
ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥
੮॥
੨॥
੪॥
੯॥
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥
੧॥
ਦਰਸਨੁ ਹਰਿ ਦੇਖਣ ਕੈ ਤਾਈ ॥
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥
੧॥
ਰਹਾਉ ॥
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥
੨॥
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥
੩॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥
੪॥
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥
੫॥
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥
੬॥
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥
੭॥
ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥
੮॥
ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥
੯॥
ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥
੧੦॥
ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥
੧੧॥
ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥
੧੨॥
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥
੧੩॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥
੧੪॥
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥
੧੫॥