ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥
੧੬॥
ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥
੧੭॥
ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥
੧੮॥
ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥
੧੯॥
ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥
੨੦॥
ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥
੨੧॥
ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥
੨੨॥
ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥
੨੩॥
ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥
੨੪॥
ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥
੨੫॥
ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥
੨੬॥
ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥
੨੭॥
ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥
੨੮॥
ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥
੨੯॥
ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥
੩੦॥
ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥
੩੧॥
ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥
੩੨॥
੧॥
ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥
ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹਣੇ ॥
੧॥
ਮੈ ਹਰਿ ਹਰਿ ਨਾਮੁ ਵਿਸਾਹੁ ॥
ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥
੧॥
ਰਹਾਉ ॥
ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥
ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥
੨॥
ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥
ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥
੩॥
ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥
ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥
੪॥
ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥
ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥
੫॥