ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥
ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥
੬॥
ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥
ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥
੭॥
ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥
ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥
੮॥
ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥
ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥
੯॥
ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥
ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥
੧੦॥
ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥
ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥
੧੧॥
ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥
ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥
੧੨॥
ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨ ਜਾਇ ॥
ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥
੧੩॥
ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥
ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥
੧੪॥
੧॥
੨॥
੧੧॥
ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਉਰਝਿ ਰਹਿਓ ਬਿਖਿਆ ਕੈ ਸੰਗਾ ॥
ਮਨਹਿ ਬਿਆਪਤ ਅਨਿਕ ਤਰੰਗਾ ॥
੧॥
ਮੇਰੇ ਮਨ ਅਗਮ ਅਗੋਚਰ ॥
ਕਤ ਪਾਈਐ ਪੂਰਨ ਪਰਮੇਸਰ ॥
੧॥
ਰਹਾਉ ॥
ਮੋਹ ਮਗਨ ਮਹਿ ਰਹਿਆ ਬਿਆਪੇ ॥
ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥
੨॥
ਬਸਇ ਕਰੋਧੁ ਸਰੀਰਿ ਚੰਡਾਰਾ ॥
ਅਗਿਆਨਿ ਨ ਸੂਝੈ ਮਹਾ ਗੁਬਾਰਾ ॥
੩॥
ਭ੍ਰਮਤ ਬਿਆਪਤ ਜਰੇ ਕਿਵਾਰਾ ॥
ਜਾਣੁ ਨ ਪਾਈਐ ਪ੍ਰਭ ਦਰਬਾਰਾ ॥
੪॥
ਆਸਾ ਅੰਦੇਸਾ ਬੰਧਿ ਪਰਾਨਾ ॥
ਮਹਲੁ ਨ ਪਾਵੈ ਫਿਰਤ ਬਿਗਾਨਾ ॥
੫॥
ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥
ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥
੬॥
ਕਛੂ ਸਿਆਨਪ ਉਕਤਿ ਨ ਮੋਰੀ ॥
ਏਕ ਆਸ ਠਾਕੁਰ ਪ੍ਰਭ ਤੋਰੀ ॥
੭॥
ਕਰਉ ਬੇਨਤੀ ਸੰਤਨ ਪਾਸੇ ॥
ਮੇਲਿ ਲੈਹੁ ਨਾਨਕ ਅਰਦਾਸੇ ॥
੮॥
ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥
ਨਾਨਕ ਤ੍ਰਿਪਤੇ ਪੂਰਾ ਪਾਇਆ ॥
੧॥
ਰਹਾਉ ਦੂਜਾ ॥
੧॥