ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
761
ਪਾਵਨ ਅੰਗ 761 / 1430

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥

ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥

ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥

੬॥

ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥

ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥

ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥

੭॥

ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥

ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥

ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥

੮॥

੧॥

੩॥

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ੴ ਸਤਿਗੁਰ ਪ੍ਰਸਾਦਿ ॥

ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥

ਜਿਨ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥

੧॥

ਹਉ ਨਾ ਛੋਡਉ ਕੰਤ ਪਾਸਰਾ ॥

ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥

੧॥

ਰਹਾਉ ॥

ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥

ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥

੨॥

ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥

ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥

੩॥

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥

ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥

੪॥

ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥

ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥

੫॥

ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥

ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥

੬॥

ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹਿ ਦੂਰੇ ॥

ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥

੭॥

ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥

ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥

੮॥

੧॥

੪॥

ਸੂਹੀ ਮਹਲਾ ੫ ॥

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥

ਨਾਮ ਬਿਨਾ ਸਭਿ ਕੂੜੁ ਗਾਲ੍ਹੀ ਹੋਛੀਆ ॥

੧॥

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥

੧॥

ਰਹਾਉ ॥

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥

ਸੁਖੁ ਨ ਪਾਇਨ੍ਹਿ ਮੂਲਿ ਨਾਮ ਵਿਛੁੰਨਿਆ ॥

੨॥

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥

੩॥

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥

੪॥

SikhiAt.Net
761 ×