ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
764
ਪਾਵਨ ਅੰਗ 764 / 1430

ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥

ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥

ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥

ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥

ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥

ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥

੪॥

੧॥

ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਹਮ ਘਰਿ ਸਾਜਨ ਆਏ ॥

ਸਾਚੈ ਮੇਲਿ ਮਿਲਾਏ ॥

ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥

ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥

ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥

ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥

੧॥

ਆਵਹੁ ਮੀਤ ਪਿਆਰੇ ॥

ਮੰਗਲ ਗਾਵਹੁ ਨਾਰੇ ॥

ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥

ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥

ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥

ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥

੨॥

ਮਨੁ ਤਨੁ ਅੰਮ੍ਰਿਤਿ ਭਿੰਨਾ ॥

ਅੰਤਰਿ ਪ੍ਰੇਮੁ ਰਤੰਨਾ ॥

ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥

ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥

ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥

ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥

੩॥

ਆਤਮ ਰਾਮੁ ਸੰਸਾਰਾ ॥

ਸਾਚਾ ਖੇਲੁ ਤੁਮ੍ਹਾਰਾ ॥

ਸਚੁ ਖੇਲੁ ਤੁਮ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥

ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥

ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥

ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥

੪॥

੧॥

੨॥

ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥

ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥

ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥

ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥

SikhiAt.Net
764 ×