Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
767
Pavan Ang 767 of 1430

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥

੫॥

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥

ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥

ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥

੬॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥

ਕਿਸੁ ਪਹਿ ਖੋਲ੍ਹਉ ਗੰਠੜੀ ਦੂਖੀ ਭਰਿ ਆਇਆ ॥

ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥

ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥

੭॥

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥

ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥

ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥

ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥

੮॥

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥

ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥

ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥

ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥

੯॥

੨॥

੫॥

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਸੁਖ ਸੋਹਿਲੜਾ ਹਰਿ ਧਿਆਵਹੁ ॥

ਗੁਰਮੁਖਿ ਹਰਿ ਫਲੁ ਪਾਵਹੁ ॥

ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥

੧॥

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥

ਗੁਰਮਤਿ ਸਹਜੇ ਨਾਮੁ ਧਿਆਏ ॥

ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥

SikhiAt.Net
767 ×