ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
769
ਪਾਵਨ ਅੰਗ 769 / 1430

ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥

ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥

੩॥

ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥

ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥

ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥

ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥

ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥

ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥

੪॥

੧॥

੨॥

ਸੂਹੀ ਮਹਲਾ ੩ ॥

ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥

ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥

ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥

ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥

ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥

ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥

੧॥

ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥

ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥

ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥

ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥

ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥

ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥

੨॥

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥

ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥

ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥

ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥

ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥

ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥

੩॥

ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥

ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥

ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥

ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥

ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥

ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥

੪॥

੨॥

੩॥

ਸੂਹੀ ਮਹਲਾ ੩ ॥

ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

SikhiAt.Net
769 ×