ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
76
ਪਾਵਨ ਅੰਗ 76 / 1430

ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥

ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥

ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥

ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥

੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥

ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥

ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥

ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥

ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥

ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥

੪॥

ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥

ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥

ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥

ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥

ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥

੫॥

੨॥

ਸਿਰੀਰਾਗੁ ਮਹਲਾ ੪ ॥

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥

ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥

ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥

ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥

ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥

ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥

੧॥

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥

ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥

ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥

ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥

ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥

ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥

੨॥

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥

ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥

ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥

SikhiAt.Net
76 ×