Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
776
Pavan Ang 776 of 1430

ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥

ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥

ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥

੪॥

੧॥

੪॥

ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥

ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥

ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥

ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥

ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥

੧॥

ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥

ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥

ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥

ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥

੨॥

ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥

ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥

ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥

ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥

੩॥

ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥

ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥

ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥

ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥

੪॥

੧॥

੫॥

ਸੂਹੀ ਛੰਤ ਮਹਲਾ ੪ ॥

ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥

ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥

ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥

ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥

੧॥

ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥

ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥

ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥

ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥

੨॥

ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥

ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥

SikhiAt.Net
776 ×