ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
778
ਪਾਵਨ ਅੰਗ 778 / 1430

ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥

ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥

ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥

ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥

ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥

੧॥

ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥

ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥

ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥

ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥

ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹਾਰੀ ॥

ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥

੨॥

ਸੰਮ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥

ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥

ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥

ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥

ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥

ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥

੩॥

ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥

ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥

ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥

ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥

ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥

ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥

੪॥

੨॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਗੋਬਿੰਦ ਗੁਣ ਗਾਵਣ ਲਾਗੇ ॥

ਹਰਿ ਰੰਗਿ ਅਨਦਿਨੁ ਜਾਗੇ ॥

ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥

ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥

ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥

ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥

੧॥

ਅਨਹਤ ਸਬਦੁ ਸੁਹਾਵਾ ॥

ਸਚੁ ਮੰਗਲੁ ਹਰਿ ਜਸੁ ਗਾਵਾ ॥

ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥

ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥

SikhiAt.Net
778 ×