ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
780
ਪਾਵਨ ਅੰਗ 780 / 1430

ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥

ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥

ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹਾ ॥

ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹਾ ॥

੪॥

੧॥

੪॥

ਸੂਹੀ ਮਹਲਾ ੫ ॥

ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥

ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥

ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥

ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥

ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥

ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥

੧॥

ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥

ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥

ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥

ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥

ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥

ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥

੨॥

ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥

ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥

ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥

ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥

ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥

ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥

੩॥

ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥

ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥

ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥

ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥

ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥

ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥

੪॥

੨॥

੫॥

ਸੂਹੀ ਮਹਲਾ ੫ ॥

ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥

ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥

ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥

ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥

ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥

SikhiAt.Net
780 ×