ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
782
ਪਾਵਨ ਅੰਗ 782 / 1430

ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥

ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥

ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥

੩॥

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥

ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥

ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥

ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥

ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥

ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥

੪॥

੪॥

੭॥

ਸੂਹੀ ਮਹਲਾ ੫ ॥

ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥

ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥

ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥

ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥

ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥

ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥

੧॥

ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥

ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥

ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥

ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥

ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨ੍ਹੇ ॥

ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥

੨॥

ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥

ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥

ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥

ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥

ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥

ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥

੩॥

ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥

ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥

ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥

ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥

ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥

SikhiAt.Net
782 ×