ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
783
ਪਾਵਨ ਅੰਗ 783 / 1430

ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥

੪॥

੫॥

੮॥

ਸੂਹੀ ਮਹਲਾ ੫ ॥

ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥

ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥

ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥

ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥

ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥

ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥

੧॥

ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥

ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥

ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥

ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥

ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥

ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥

੨॥

ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥

ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥

ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥

ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥

ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥

ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥

੩॥

ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥

ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥

ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥

ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥

ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥

ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥

੪॥

੬॥

੯॥

ਸੂਹੀ ਮਹਲਾ ੫ ॥

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥

ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥

ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥

ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥

ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥

ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥

੧॥

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥

SikhiAt.Net
783 ×