ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
786
ਪਾਵਨ ਅੰਗ 786 / 1430

ਪਉੜੀ ॥

ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥

ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥

ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥

ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥

ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥

੨॥

ਸਲੋਕੁ ਮਃ ੩ ॥

ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥

ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥

ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥

ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥

ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥

੧॥

ਮਃ ੩ ॥

ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥

ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥

ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥

ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥

ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥

੨॥

ਪਉੜੀ ॥

ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥

ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥

ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥

ਮਨਮੁਖ ਠਉਰ ਨ ਪਾਇਨ੍ਹੀ ਫਿਰਿ ਆਵੈ ਜਾਈ ॥

ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥

੩॥

ਸਲੋਕੁ ਮਃ ੩ ॥

ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥

ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥

ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥

ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥

ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥

ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥

ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥

੧॥

ਮਃ ੧ ॥

ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥

ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥

ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥

੨॥

ਪਉੜੀ ॥

ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥

ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥

ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥

ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥

ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥

੪॥

ਸਲੋਕੁ ਮਃ ੩ ॥

ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥

SikhiAt.Net
786 ×