ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
787
ਪਾਵਨ ਅੰਗ 787 / 1430

ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥

ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥

ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥

ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥

ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥

੧॥

ਮਃ ੩ ॥

ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥

ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥

ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥

ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥

੨॥

ਪਉੜੀ ॥

ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥

ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥

ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥

ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥

ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥

੫॥

ਸਲੋਕੁ ਮਃ ੩ ॥

ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨ੍ਹਿ ॥

ਨਾਨਕ ਸਤੀਆ ਜਾਣੀਅਨ੍ਹਿ ਜਿ ਬਿਰਹੇ ਚੋਟ ਮਰੰਨ੍ਹਿ ॥

੧॥

ਮਃ ੩ ॥

ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨ੍ਹਿ ॥

ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਹਾਲੰਨ੍ਹਿ ॥

੨॥

ਮਃ ੩ ॥

ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥

ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥

ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥

ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥

੩॥

ਪਉੜੀ ॥

ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥

ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥

ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥

ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥

ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥

੬॥

ਸਲੋਕੁ ਮਃ ੨ ॥

ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥

ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥

੧॥

ਮਃ ੨ ॥

ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥

ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥

੨॥

ਮਃ ੨ ॥

ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥

ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥

੩॥

ਮਃ ੨ ॥

ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥

ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥

੪॥

ਪਉੜੀ ॥

ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥

ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥

SikhiAt.Net
787 ×