ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
78
ਪਾਵਨ ਅੰਗ 78 / 1430

ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥

ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥

ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥

੪॥

ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥

ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥

ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥

ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥

ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥

ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥

੫॥

੧॥

੪॥

ਸਿਰੀਰਾਗੁ ਮਹਲਾ ੪ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥

ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥

ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥

ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥

ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥

ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥

ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥

੧॥

ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥

ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥

ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥

ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥

ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥

ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥

੨॥

ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥

ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥

ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥

ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥

ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥

ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥

੩॥

ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥

SikhiAt.Net
78 ×