Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
792
Pavan Ang 792 of 1430

ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥

੧॥

ਮਃ ੨ ॥

ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹਾਲਿਓਇ ॥

ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥

੨॥

ਪਉੜੀ ॥

ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥

ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥

ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥

ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥

ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥

੨੦॥

੧॥

ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥

ਕਬੀਰ ਕੇ ੴ ਸਤਿਗੁਰ ਪ੍ਰਸਾਦਿ ॥

ਅਵਤਰਿ ਆਇ ਕਹਾ ਤੁਮ ਕੀਨਾ ॥

ਰਾਮ ਕੋ ਨਾਮੁ ਨ ਕਬਹੂ ਲੀਨਾ ॥

੧॥

ਰਾਮ ਨ ਜਪਹੁ ਕਵਨ ਮਤਿ ਲਾਗੇ ॥

ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥

੧॥

ਰਹਾਉ ॥

ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥

ਮਰਤੀ ਬਾਰ ਇਕਸਰ ਦੁਖੁ ਪਾਇਆ ॥

੨॥

ਕੰਠ ਗਹਨ ਤਬ ਕਰਨ ਪੁਕਾਰਾ ॥

ਕਹਿ ਕਬੀਰ ਆਗੇ ਤੇ ਨ ਸੰਮ੍ਹਾਰਾ ॥

੩॥

੧॥

ਸੂਹੀ ਕਬੀਰ ਜੀ ॥

ਥਰਹਰ ਕੰਪੈ ਬਾਲਾ ਜੀਉ ॥

ਨਾ ਜਾਨਉ ਕਿਆ ਕਰਸੀ ਪੀਉ ॥

੧॥

ਰੈਨਿ ਗਈ ਮਤ ਦਿਨੁ ਭੀ ਜਾਇ ॥

ਭਵਰ ਗਏ ਬਗ ਬੈਠੇ ਆਇ ॥

੧॥

ਰਹਾਉ ॥

ਕਾਚੈ ਕਰਵੈ ਰਹੈ ਨ ਪਾਨੀ ॥

ਹੰਸੁ ਚਲਿਆ ਕਾਇਆ ਕੁਮਲਾਨੀ ॥

੨॥

ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥

ਕਿਉ ਰਲੀਆ ਮਾਨੈ ਬਾਝੁ ਭਤਾਰਾ ॥

੩॥

ਕਾਗ ਉਡਾਵਤ ਭੁਜਾ ਪਿਰਾਨੀ ॥

ਕਹਿ ਕਬੀਰ ਇਹ ਕਥਾ ਸਿਰਾਨੀ ॥

੪॥

੨॥

ਸੂਹੀ ਕਬੀਰ ਜੀਉ ॥

ਅਮਲੁ ਸਿਰਾਨੋ ਲੇਖਾ ਦੇਨਾ ॥

ਆਏ ਕਠਿਨ ਦੂਤ ਜਮ ਲੇਨਾ ॥

ਕਿਆ ਤੈ ਖਟਿਆ ਕਹਾ ਗਵਾਇਆ ॥

ਚਲਹੁ ਸਿਤਾਬ ਦੀਬਾਨਿ ਬੁਲਾਇਆ ॥

੧॥

ਚਲੁ ਦਰਹਾਲੁ ਦੀਵਾਨਿ ਬੁਲਾਇਆ ॥

ਹਰਿ ਫੁਰਮਾਨੁ ਦਰਗਹ ਕਾ ਆਇਆ ॥

੧॥

ਰਹਾਉ ॥

ਕਰਉ ਅਰਦਾਸਿ ਗਾਵ ਕਿਛੁ ਬਾਕੀ ॥

ਲੇਉ ਨਿਬੇਰਿ ਆਜੁ ਕੀ ਰਾਤੀ ॥

ਕਿਛੁ ਭੀ ਖਰਚੁ ਤੁਮ੍ਹਾਰਾ ਸਾਰਉ ॥

ਸੁਬਹ ਨਿਵਾਜ ਸਰਾਇ ਗੁਜਾਰਉ ॥

੨॥

ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥

ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥

ਈਤ ਊਤ ਜਨ ਸਦਾ ਸੁਹੇਲੇ ॥

ਜਨਮੁ ਪਦਾਰਥੁ ਜੀਤਿ ਅਮੋਲੇ ॥

੩॥

ਜਾਗਤੁ ਸੋਇਆ ਜਨਮੁ ਗਵਾਇਆ ॥

ਮਾਲੁ ਧਨੁ ਜੋਰਿਆ ਭਇਆ ਪਰਾਇਆ ॥

ਕਹੁ ਕਬੀਰ ਤੇਈ ਨਰ ਭੂਲੇ ॥

ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥

੪॥

੩॥

SikhiAt.Net
792 ×